Home     |     Webmail     |     Contact Us

ਵਿੱਦਿਆ ਰਤਨ ਕਾਲਜ ਵਿਖੇ ਤੀਜ ਮਨਾਈ ਗਈ

ਵਿੱਦਿਆ ਰਤਨ ਕਾਲਜ ਖੋਖਰ ਕਲਾਂ ਵਿਖੇ ਤੀਜ ਮਨਾਈ ਗਈ| ਇਸ ਮੌਕੇ ਵਿਦਿਆਰਥਣਾਂ ਨੇ ਪੀਂਘਾਂ ਪਾ ਕੇ ਅਤੇ ਗੀਤ ਗਾ ਕੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ| ਵਿਦਿਆਰਥਣਾਂ ਨੇ ਗਿੱਧਾ ਪਾ ਕੇ ਇਸ ਤਿਉਹਾਰ ਨੂੰ ਬਹੁਤ ਹੀ ਹੁਲਾਸ ਨਾਲ ਮਨਾਇਆ। ਇਸ ਦਿਨ ਕਾਲਜ ਦੇ ਪ੍ਰਿੰਸੀਪਲ ਡਾਕਟਰ ਮਨਦੀਪ ਸ਼ਰਮਾ ਨੇ ਸਮੂਹ ਵਿਦਿਆਰਥਣਾਂ ਨੂੰ ਤੀਜ ਦੀ ਵਧਾਈ ਦਿੱਤੀ। ਇਸ ਮੌਕੇ ਕਾਲਜ ਦੇ ਚੇਅਰਮੈਨ ਸ੍ਰੀ ਚੈਰੀ ਗੋਇਲ ਅਤੇ ਐਮ.ਡੀ ਹਿਮਾਂਸ਼ੂ ਗਰਗ ਜੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣਾ ਚਾਹੀਦਾ ਹੈ।